ਦਿਲ ਦੇ ਬੂਹੇ ਚੁੱਪ ਹੋ ਗਏ,ਕੋਈ ਦਸਤਕ ਮਿਲੇ।
ਪਿਆਰ ਵਿਹੂਣੀ ਰੂਹ ਨੂੰ,ਕੋਈ ਤਾਂ ਮੁਹੱਬਤ ਮਿਲੇ।
ਅਸਾਂ ਬੀਜੇ ਸੀ ਬੀਜ ਕਿ ਸੂਹੇ ਫੁੱਲ ਮਹਿਕਣਗੇ,
ਕਦ ਸੀ ਚਾਹਿਆ ਅਸਾਂ ਕਿ ਸਦਾ ਨਫਰਤ ਮਿਲੇ।
ਉਹ ਜੋ ਰੇਹੜੀ ਖਿੱਚਦਾ ਹੈ ਨੰਗੇ ਪੈਰੀਂ ਸੜਕਾਂ ਤੇ,
ਕੀ ਇਹ ਉਸਦਾ ਸੁਪਨਾ ਸੀ ਕਿ ਗੁਰਬਤ ਮਿਲੇ।
ਝੋਂਪੜੀਆਂ ਚ ਵੱਸਣੇ ਦਾ ਹੈ ਸ਼ੌਕ ਹੁੰਦਾ ਕਿਸ ਨੂੰ,
ਉਂਝ ਤਾਂ ਹਰ ਕੋਈ ਚਾਹੇ ਕਿ ਸਦਾ ਜੰਨਤ ਮਿਲੇ।
ਅਸੀਂ ਵੀ ਕਦੇ ਮਹਿਕਾਂ ਦੀ ਵਾਦੀ ਚ ਮਹਿਕਾਂਗੇ,
ਕੁੱਝ ਪਲ ਤਾਂ ਠਹਿਰੋ,ਸਾਨੂੰ ਜ਼ਰਾ ਫੁਰਸਤ ਮਿਲੇ।
ਸੰਤਾਪ ਹੰਢਾਊਣਾ ਸਦਾ ਇਸ਼ਕ ਦੇ ਹਿੱਸੇ ਆਇਆ,
ਹੁਸਨ ਨੂੰ ਐਪਰ ਹਰ ਮੋੜ ਤੇ ਸ਼ੁਹਰਤ ਮਿਲੇ।
bhut hi vdia baljitpal ji. likhde rho
ReplyDeleteBaljit pal jee saaree gazal kee bahut khoobasoorat hai magar eh sher laajavaab ne
ReplyDeleteਅਸਾਂ ਬੀਜੇ ਸੀ ਬੀਜ ਕਿ ਸੂਹੇ ਫੁੱਲ ਮਹਿਕਣਗੇ,
ਕਦ ਸੀ ਚਾਹਿਆ ਅਸਾਂ ਕਿ ਸਦਾ ਨਫਰਤ ਮਿਲੇ।
ਉਹ ਜੋ ਰੇਹੜੀ ਖਿੱਚਦਾ ਹੈ ਨੰਗੇ ਪੈਰੀਂ ਸੜਕਾਂ ਤੇ,
ਕੀ ਇਹ ਉਸਦਾ ਸੁਪਨਾ ਸੀ ਕਿ ਗੁਰਬਤ ਮਿਲੇ।
bahut bahut badhaaI
-
ReplyDeleteਮੁੱਖ ਪੰਨਾ ਸਾਡੇ ਬਾਰੇ ਸਾਡਾ ਪਤਾ Fonts
Posted on : September 15, 2009 ਗਜ਼ਲਾਂ, ਬਲਜੀਤ ਪਾਲ ਸਿੰਘ 'ਝੰਡਾ ਕਲਾਂ' —
ਗਜ਼ਲ
ਗਮਾਂ ਨੇ ਰੋਲਿਆ ਏਦਾਂ ਕਿ ਲੀਰੋ ਲੀਰ ਹੋ ਗਏ ਹਾਂ
ਕੱਖਾਂ ਤੋਂ ਹੌਲੇ ਹੋ ਗਏ ਪਤਲੇ ਨੀਰ ਹੋ ਗਏ ਹਾਂ।
ਦਿਸਦਾ ਹੈ ਸਭ ਬਨਾਉਟੀ ਓਪਰਾ ਦਿਖਾਵਾ ਜੋ
ਤਨ ਦੇ ਉਜਲੇ ਮਨ ਦੇ ਪਰ ਫਕੀਰ ਹੋ ਗਏ ਹਾਂ ।
ਤੁਰੇ ਸਾਂ ਕੁਝ ਲੰਮਿਆਂ ਰਾਹਾਂ ਨੂੰ ਮਾਪਣ ਵਾਸਤੇ
ਰਸਤਿਆਂ ਤੇ ਧੂੰਏ ਦੀ ਲੇਕਿਨ ਲਕੀਰ ਹੋ ਗਏ ਹਾਂ ।
ਅੰਨੇਵਾਹ ਜੋ ਸੇਧ ਦਿਤਾ ਪਰਖਿਆਂ ਬਗੈਰ
ਖੁੰਝ ਗਿਆ ਨਿਸ਼ਾਨਿਓ ਉਹ ਤੀਰ ਹੋ ਗਏ ਹਾਂ ।
ਹਨੇਰੀਆਂ ਜੂਹਾਂ ਵਿਚ ਹੱਥ ਪੈਰ ਮਾਰਦੇ ਰਹੇ
ਅੰਨਿਆਂ ਦੀ ਬਸਤੀ ਦੇ ਵਜੀਰ ਹੋ ਗਏ ਹਾਂ ।
ਬਦਲ ਦਿਤਾ ਮੌਸਮਾਂ ਨੇ ਸਾਡਾ ਇਹ ਵਜੂਦ ਹੀ
ਬੋਹੜ ਵਰਗੇ ਸੀ ਕਦੇ ਕਰੀਰ ਹੋ ਗਏ ਹਾਂ ।